ਜਸਵੀਰ ਸਿੰਘ ਗੜ੍ਹੀ ⋆ D5 News


ਚੰਡੀਗੜ੍ਹ (ਬਿੰਦੂ ਸਿੰਘ) : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ‘ਚ ਪੰਜਾਬ ਨੂੰ ਜੰਗਲੀ ਅਤੇ ਕੰਗਾਲ ਸੂਬੇ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ 7 ਮਹੀਨਿਆਂ ‘ਚ ਪੰਜਾਬ ‘ਚ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ। ਇਸ ਦੌਰਾਨ ਗੈਂਗਸਟਰਾਂ ਦੇ ਹੌਸਲੇ ਹੋਰ ਵਧ ਗਏ ਹਨ। Punjab Bulletin: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਕਿਸਾਨਾਂ ਲਈ ਕੇਂਦਰ ਸਰਕਾਰ ਦਾ ਅਹਿਮ ਐਲਾਨ, ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਵਿਭਾਗ ਦਾ ਇੱਕ ਟੌਪ ਸੀਕਰੇਟ ਦਸਤਾਵੇਜ਼ ਲੀਕ ਹੋਇਆ ਸੀ, ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਮੋਹਾਲੀ ‘ਚ ਵੱਡਾ ਹਮਲਾ ਹੋਇਆ। ‘ਆਪ’ ਸਰਕਾਰ ਵੇਲੇ ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਗੈਂਗਸਟਰ ਆਪਣੇ ਵਟਸਐਪ ਗਰੁੱਪ ਬਣਾ ਕੇ ਨੌਜਵਾਨਾਂ ਦੀ ਭਰਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਜੰਗਲ ਰਾਜ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ’ਤੇ ਹੋਰ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਸ਼ਾਮ ਸੁੰਦਰ ‘ਤੇ ਅਦਾਲਤ ਦਾ ਫੈਸਲਾ, ਰੋਇਆ ਸਾਬਕਾ ਮੰਤਰੀ, ਭਾਜਪਾ ਆਗੂ ਦਾ ਵੱਡਾ ਬਿਆਨ D5 Channel Punjabi ਇਨ੍ਹਾਂ ਇਸ਼ਤਿਹਾਰਾਂ ਨਾਲ ਪੰਜਾਬ ‘ਤੇ ਹੋਰ ਆਰਥਿਕ ਬੋਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ, ਉਹ ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੁੱਦਿਆਂ ‘ਤੇ ਲੋਕਾਂ ਨੂੰ ਜਥੇਬੰਦ ਕਰੇਗੀ। ਉਨ੍ਹਾਂ ਕਿਹਾ ਕਿ ਬਸਪਾ ਲੋਕ ਮਸਲਿਆਂ ਨੂੰ ਲੈ ਕੇ ‘ਆਪ’ ਸਰਕਾਰ ਨੂੰ ਲੋਕ ਕਚਹਿਰੀ ‘ਚ ਅਤੇ ਸਦਨ ‘ਚ ਵੀ ਘੇਰੇਗੀ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *