ਬਰਨਾਲਾ, 15 ਫਰਵਰੀ ਸ਼ਹੀਦ ਸੇਵਾ ਸਿੰਘ ਰੇਹੜੀਵਾਲਾ ਦੀ ਤਸਵੀਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਦੀ ਸਥਾਪਤ ਗੈਲਰੀ ਵਿੱਚ ਲਗਾਈ ਗਈ। ਇਸ ਗੈਲਰੀ ਵਿੱਚ ਆਜ਼ਾਦੀ ਘੁਲਾਟੀਆਂ ਦੀਆਂ 65 ਦੇ ਕਰੀਬ ਤਸਵੀਰਾਂ ਲਗਾਈਆਂ ਗਈਆਂ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਸੰਘਰਸ਼ ਤੋਂ ਜਾਣੂ ਕਰਵਾਇਆ ਜਾ ਸਕੇ। ਸੇਵਾ ਸਿੰਘ ਲੱਖੀਵਾਲਾ ਦੀ ਤਸਵੀਰ ਗੈਲਰੀ ਵਿੱਚ ਰੱਖਦਿਆਂ ਦੇਸ਼ ਭਗਤੀ ਲਹਿਰ ਦੇ ਆਗੂ ਨਵਤੇਜ ਸਿੰਘ ਭੱਠਲ, ਨਰਿੰਦਰ ਸਿੰਘ ਕਲਾਂ, ਬਲਵਿੰਦਰ ਸਿੰਘ ਲੱਖੀਵਾਲ, ਜਸਵੀਰ ਸਿੰਘ ਲੱਖੀਵਾਲ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੇਸ਼ ਭਗਤਾਂ ਦੀ ਕੁਰਬਾਨੀ ਦੇ ਇਤਿਹਾਸ ਨੂੰ ਸੰਭਾਲਣ ਲਈ ਗੈਲਰੀ ਦਾ ਪ੍ਰਬੰਧ ਕੀਤਾ ਹੈ ਅਤੇ ਭਰੋਸਾ ਦਿੱਤਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵਾਰਸਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਪੱਟੀ ਬਰਨਾਲਾ, ਨੰਦਨ ਜੋਸ਼ੀ ਬਰਨਾਲਾ, ਨਛੱਤਰ ਸਿੰਘ ਕੈਰੇ, ਰਕਸ਼ਾ ਦੇਵੀ, ਪਵਨ ਮੱਕੜ ਅਤੇ ਜਗਮੀਤ ਸਿੰਘ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।