Site icon Geo Punjab

ਜਾਅਲੀ SC ਸਰਟੀਫਿਕੇਟਾਂ ਦਾ ਮਾਮਲਾ: ਅਧਿਕਾਰੀਆਂ ਨੂੰ ਜਾਂਚ ਦੇ ਹੁਕਮ

<p> <br &sol;>&NewLine;<br &sol;>ਚੰਡੀਗੜ੍ਹ&comma; 22 ਮਈ 2023&colon; ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ&colon; ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਸੂਬੇ ਵਿੱਚ ਕਈ ਲੋਕ ਉੱਚ ਅਹੁਦਿਆਂ &&num;8216&semi;ਤੇ ਤਾਇਨਾਤ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਦਾ ਲਾਭ ਲੈ ਰਹੇ ਹਨ। ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਜੀਲੈਂਸ ਸੈੱਲ ਨੂੰ ਜੋ ਵੀ ਸ਼ਿਕਾਇਤਾਂ ਮਿਲੀਆਂ ਹਨ&comma; ਉਨ੍ਹਾਂ ਦਾ ਹਰ ਹਫ਼ਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਡਾ&colon; ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ &&num;8216&semi;ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਜਾਂਚ ਰਿਪੋਰਟ ਤੁਰੰਤ ਭੇਜੀ ਜਾਵੇ &vert; ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਜੈਂਟਾ&comma; ਡਾਇਰੈਕਟਰ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ&comma; ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਲਖਵੀਰ ਸਿੰਘ&comma; ਸਰਬਜੀਤ ਸਿੰਘ&comma; ਹਰਨੇਕ ਸਿੰਘ ਸ਼ਾਮਲ ਸਨ।<br &sol;>&NewLine;<br &sol;><&sol;p>&NewLine;

Exit mobile version