ਪਟਿਆਲਾ/ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਕਿਸਾਨੀ ਮੋਰਚਾ ਖਤਮ ! ਸਰਕਾਰ ਨੇ ਮੰਨੀਆਂ ਮੰਗਾਂ, ਕਿਸਾਨ ਵੀ ਮੰਨ ਲੈਣ ਇਹ ਗੱਲਾਂ! | ਜਾਣਕਾਰੀ ਮੁਤਾਬਕ ਸੁਨੀਲ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਬੀਤੇ ਦਿਨ ਹੀ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਖੜ ਇਨ੍ਹੀਂ ਦਿਨੀਂ ਦਿੱਲੀ ‘ਚ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।