ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵਾਲ-ਵਾਲ ਬਚ ਗਏ। ਉਸ ਦੀ ਰੈਲੀ ‘ਤੇ ਧੂੰਏਂ ਵਾਲੇ ਬੰਬ ਸੁੱਟੇ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮਚ ਗਈ। ਲੋਕ ਭੱਜਣ ਲੱਗੇ। ਸੁਰੱਖਿਆ ਬਲਾਂ ਨੇ ਤੁਰੰਤ ਪੀਐੱਮ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਜਾਪਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪੀਐਮ ਕਿਸ਼ਿਦਾ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਵਾਕਾਯਾਮਾ ਸ਼ਹਿਰ ਪਹੁੰਚੇ ਸਨ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਲੋਕ ਭੱਜਦੇ ਵੇਖੇ ਜਾ ਸਕਦੇ ਹਨ। ਸੁਰੱਖਿਆ ਬਲਾਂ ਨੇ ਤੁਰੰਤ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।