ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਦ ਪਿੰਡ ਵਾਲਿਆਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਹ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਬਠਿੰਡਾ ਦੇ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਬੇਹੱਦ ਸਦਮੇ ਵਿਚ ਹੈ। ਉਕਤ ਕਿਸਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮਾਂ ਦਾ ਪਹਿਲਾਂ ਦੀ ਦਿਹਾਂਤ ਹੋ ਚੁੱਕਾ ਹੈ ਅਤੇ ਉਸ ਦੀ ਦਾਦੀ ਨੇ ਹੀ ਉਸ ਦਾ ਪਾਲਣ-ਪੋਸ਼ਣ ਕੀਤਾ ਸੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਸ਼ੁਭਕਰਨ ਸਿੰਘ ਦੀ ਮੌਤ ਦਾ ਇਨਸਾਫ਼ ਚਾਹੁੰਦੇ ਹਾਂ ਅਤੇ ਜਿੰਨੀ ਦੇਰ ਤੱਕ ਇਨਸਾਫ਼ ਨਹੀਂ ਮਿਲਦਾ ਸ਼ੁਭਕਰਨ ਿਸੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।
ਦਿੱਲੀ ਦੀਆਂ ਬਰੂਹਾਂ ‘ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭਕਰਨ ਦੀ ਮੌਤ ਤੋਂ ਬਾਅਦ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.