ਜੀ-20 ਸੰਮੇਲਨ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ⋆ D5 News


ਅੰਮ੍ਰਿਤਸਰ: ਕੱਲ ਤੋਂ ਦਿੱਲੀ ‘ਚ ਜੀ-20 ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੰਮੇਲਨ ਵਿਚ ਅਮਰੀਕੀ ਰਾਸ਼ਟਰਪਤੀ ਤੋਂ ਇਲਾਵਾ ਹੋਰ ਕਈ ਦੇਸ਼ਾਂ ਦੀਆਂ ਵੱਡੀ ਸ਼ਕਸ਼ੀਅਤਾਂ ਸ਼ਾਮਲ ਹੋਣਗੀਆਂ। ਉਥੇ ਹੀ ਦੂਜੇ ਪਾਸੇ ਪੰਜਾਬ ਵਿਚ ਇਸ ਜੀ-20 ਸੰਮਲੇਨ ਨੂੰ ਲੈ ਕੇ ਪੰਜਾਬ ਵਿਚ ਵੱਖ-ਵੱਖ ਥਾਂਵਾਂ ਤੇ ਵਿਰੋਧ ਕੀਤਾ ਜਾ ਰਿਹਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ। ਪੰਜਾਬ ‘ਚ 90 ਥਾਵਾਂ ‘ਤੇ ਪੁਤਲੇ ਫੂਕੇ ਜਾ ਰਹੇ ਹਨ।
G 20 ਸੰਮੇਲਨ ਤੋਂ ਪਹਿਲਾਂ ਸੜਕਾਂ ‘ਤੇ ਉੱਤਰੇ Kisan,ਦੇਸ਼ ਭਰ ‘ਚ ਪ੍ਰਦਰਸ਼ਨ! | D5 Channel Punjabi |Swaran Pandher
ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ। ਇਸੇ ਕਰਕੇ ਅੱਜ ਜੀ-20 ਸੰਮੇਲਨ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਕਿਸਾਨ ਅੰਦੋਲਨ ਹੋਇਆ ਸੀ ਤਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਵਿੱਚ ਤਿੰਨ ਦਿਨਾਂ ਲਈ ਲਾਕਡਾਊਨ ਲਗਾ ਦਿੱਤਾ ਹੈ। ਲੋਕਾਂ ਨੂੰ ਸੜਕਾਂ ‘ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਅੱਗੇ ਵੱਡੇ-ਵੱਡੇ ਪਰਦੇ ਲਾ ਕੇ ਗਰੀਬਾਂ ਦੀਆਂ ਝੁੱਗੀਆਂ ਨੂੰ ਪਿੱਛੇ ਲੁਕਾਇਆ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *