ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਤਲ ਅਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲਾਂ ਅਤੇ ਬਲਾਤਕਾਰੀਆਂ ਨੂੰ ਸਮਾਜ ਵਿੱਚ ਚਰਚਾ ਲਈ ਖੁੱਲ੍ਹਾ ਛੱਡਿਆ ਜਾ ਸਕਦਾ ਹੈ ਤਾਂ ਫਿਰ ਕੌਮੀ ਹੱਕਾਂ ਅਤੇ ਹਿੱਤਾਂ ਲਈ ਸੰਘਰਸ਼ ਕਰ ਰਹੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਕੀ ਹਰਜ਼ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀ ਇਹ ਨੀਤੀ ਸਿੱਖਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।