ਜੰਗਲਾਤ ਵਿਭਾਗ ਵੱਲੋਂ 1.12 ਕਰੋੜ ਬੂਟੇ ਲਗਾਉਣ ਦਾ ਟੀਚਾ ਪੂਰਾ ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਂ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦਾ ਸਬੂਤ ਇਸ ਗੱਲ ਤੋਂ ਜ਼ਾਹਰ ਹੁੰਦਾ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਇਸ ਦੌਰਾਨ 1.12 ਕਰੋੜ ਬੂਟੇ ਲਗਾਉਣ ਦਾ ਟੀਚਾ ਹਾਸਲ ਕੀਤਾ ਹੈ। ਸ਼ਹੀਦ ਭਗਤ ਸਿੰਘ ਗਰੀਨ ਮੂਵਮੈਂਟ ਤਹਿਤ ਹੁਣ ਤੱਕ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਦਕਿ 58 ਲੱਖ ਬੂਟੇ ਹੋਰ ਵੱਖ-ਵੱਖ ਸਕੀਮਾਂ ਤਹਿਤ ਲਗਾਏ ਜਾ ਚੁੱਕੇ ਹਨ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਵੱਲੋਂ ਅਗਲੇ ਸਾਲ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਲਈ ਵਿਭਾਗ ਕੋਈ ਕਸਰ ਬਾਕੀ ਨਹੀਂ ਛੱਡੇਗਾ। ਇਸ ਤੋਂ ਇਲਾਵਾ, ਪੰਜਾਬ ਜੰਗਲਾਤ ਵਿਕਾਸ ਕਾਰਪੋਰੇਸ਼ਨ ਨੇ 2022 ਦੇ ਪਹਿਲੇ 7 ਮਹੀਨਿਆਂ ਦੌਰਾਨ ਪਿਛਲੇ ਸਾਲ ਦੇ 36 ਕਰੋੜ ਰੁਪਏ ਦੇ ਮੁਕਾਬਲੇ 29 ਕਰੋੜ ਰੁਪਏ ਦੀ ਆਮਦਨ ਦਰਜ ਕੀਤੀ ਹੈ, ਜੋ ਛੇਤੀ ਹੀ ਪਿਛਲੇ ਸਾਲ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ। ਇਸ ਦੇ ਨਾਲ ਹੀ ਸੂਬੇ ਭਰ ਦੇ ਨਰਸਰੀ ਇੰਚਾਰਜਾਂ ਲਈ ਸਿਖਲਾਈ ਪ੍ਰੋਗਰਾਮ 17 ਨਵੰਬਰ ਤੋਂ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਪਹਾੜੀ ਖੇਤਰਾਂ ਦੀਆਂ ਨਰਸਰੀਆਂ ਦੇ ਇੰਚਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਰਿਆਲੀ ਹੇਠ ਰਕਬਾ ਵਧਾ ਕੇ ਸਾਫ਼ ਸੁਥਰੇ ਵਾਤਾਵਰਨ ਲਈ ਰਾਹ ਪੱਧਰਾ ਕਰਨ ਲਈ ‘ਪਵਿਤਰ ਵੈਨ’ (1 ਜਾਂ 2 ਹੈਕਟੇਅਰ ਰਕਬੇ ਵਿੱਚ ਬੂਟੇ ਲਗਾਉਣ), ਨਾਨਕ ਗਾਰਡਨ ਅਤੇ ਸ਼ਹੀਦ ਭਗਤ ਸਿੰਘ ਗ੍ਰੀਨ ਮੂਵਮੈਂਟ ਵਰਗੇ ਉਪਰਾਲੇ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ। ਕੀ ਰੋਪੜ ਅਤੇ ਗੁਰਦਾਸਪੁਰ ਦੇ ਕੇਸ਼ੋਪੁਰ ਚੰਭਾ ਵਿੱਚ ਸਦਾਬਹਾਰ ਜੰਗਲਾਂ ਦਾ ਵਿਕਾਸ ਕਰਨਾ ਵੀ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਖਿੱਚ ਦਾ ਕੇਂਦਰ ਬਣਾਉਣ ਲਈ ਇੱਥੇ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇੱਕ ਹੋਰ ਪਹਿਲਕਦਮੀ ਵਿੱਚ ਵਿਭਾਗ ਦੇ ਕਰਮਚਾਰੀਆਂ ਨੂੰ ਵਰਦੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਕਿ ਜਾਰੀ ਹੈ। ਇਸ ਨਾਲ ਵਿਭਾਗ ਨੂੰ ਨਵੀਂ ਦਿੱਖ ਮਿਲੇਗੀ ਅਤੇ ਕਰਮਚਾਰੀਆਂ ਦਾ ਆਤਮ ਵਿਸ਼ਵਾਸ ਵੀ ਵਧੇਗਾ। ਵੱਖ-ਵੱਖ ਕਿਸਮਾਂ ਦੇ ਰੁੱਖ ਲਗਾ ਕੇ ਫਗਵਾੜਾ-ਚੰਡੀਗੜ੍ਹ ਸੜਕ ਦੇ ਸੁੰਦਰੀਕਰਨ ਵਰਗੇ ਕੁਝ ਪ੍ਰਾਜੈਕਟ ਵਿਚਾਰ ਅਧੀਨ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *