ਜੰਮੂ: ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਭਾਰਤੀ ਫੌਜ ਦੇ ਟਰੱਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁੰਛ-ਜੰਮੂ ਨੈਸ਼ਨਲ ਹਾਈਵੇ ‘ਤੇ ਵਾਪਰੀ। ਇਸ ਹਾਦਸੇ ‘ਚ 4 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਇਸ ਖਬਰ ਤੋਂ ਬਾਅਦ ਫੌਜ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਹਾਦਸੇ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਫੌਜ ਦੇ ਟਰੱਕ ਨੂੰ ਅੱਗ ਲੱਗਦੀ ਨਜ਼ਰ ਆ ਰਹੀ ਹੈ। ਭਾਰਤੀ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
