ਮਾਨ ਸਰਕਾਰ ਇੱਕ ਵਾਰ ਫਿਰ ਐਮਨੈਸਟੀ ਸਕੀਮ ਲਾਗੂ ਕਰਨ ਜਾ ਰਹੀ ਹੈ, ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕਰੋਨਾ ਕਾਰਨ ਆਪਣਾ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ।
ਇਸ ਐਮਨੈਸਟੀ ਸਕੀਮ ਨਾਲ ਨਾ ਸਿਰਫ਼ ਉਨ੍ਹਾਂ ਟਰਾਂਸਪੋਰਟਰਾਂ ਨੂੰ ਰਾਹਤ ਮਿਲੇਗੀ ਜੋ ਜੁਰਮਾਨੇ ਕਾਰਨ ਟੈਕਸ ਅਦਾ ਕਰਨ ਤੋਂ ਅਸਮਰੱਥ ਹਨ, ਸਗੋਂ ਸਰਕਾਰੀ ਖ਼ਜ਼ਾਨੇ ਨੂੰ ਵੀ ਕਾਫੀ ਮਦਦ ਮਿਲੇਗੀ।
ਐਮਨੈਸਟੀ ਸਕੀਮ ਦਾ ਐਲਾਨ 25-4-2022 ਤੋਂ 24-07-2022 ਤੱਕ ਤਿੰਨ ਮਹੀਨਿਆਂ ਲਈ ਕੀਤਾ ਜਾਵੇਗਾ। ਇਸ ਐਲਾਨਨਾਮੇ ਵਿੱਚ ਜਿਨ੍ਹਾਂ ਟਰਾਂਸਪੋਰਟਰਾਂ ਨੇ ਅਜੇ ਤੱਕ ਆਪਣਾ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਿਨਾਂ ਜੁਰਮਾਨੇ ਤੋਂ ਟੈਕਸ ਅਦਾ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।
ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਟਰਾਂਸਪੋਰਟਰਾਂ ਵਿੱਚ ਖੁਸ਼ੀ ਦੀ ਲਹਿਰ ਹੈ।