ਟਰਾਂਸਪੋਰਟ ਟੈਂਡਰ ਦੇ ਕਰੋੜਾਂ ਰੁਪਏ ਦੇ ਘਪਲੇ ਚ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਕੀਤਾ ਆਤਮ ਸਮਰਪਣ


ਵਿਜੀਲੈਂਸ ਨੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਦੇ ਕਰੋੜਾਂ ਰੁਪਏ ਦੇ ਘਪਲੇ ਵਿੱਚ ਸਾਬਕਾ ਮੰਤਰੀ ਸਮੇਤ 16 ਵਿਅਕਤੀਆਂ ਦੇ ਨਾਮ ਲਏ ਹਨ। ਇਨ੍ਹਾਂ ਵਿੱਚੋਂ 8 ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਜਦਕਿ ਇਸ ਵਿੱਚ ਚਾਰ ਵਿਅਕਤੀ ਫਰਾਰ ਹੋ ਗਏ। ਦੋ ਮੁਲਜ਼ਮਾਂ ਵਿੱਚੋਂ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।ਪਨਗ੍ਰੇਨ ਦੇ ਇੱਕ ਹੋਰ ਸਹਿ ਦੋਸ਼ੀ ਜਗਨਦੀਪ ਢਿੱਲੋਂ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਫੂਡ ਗਰੇਨ ਐਂਡ ਕੋਰਟੇਜ਼ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਠੇਕੇਦਾਰ ਸੰਦੀਪ ਭਾਟੀਆ ਨੇ ਵੀ ਲੁਧਿਆਣਾ ਦੀ ਸੀਜੇਐਮ ਰਾਧਿਕਾ ਪੁਰੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ।
ਰਾਧਿਕਾ ਪੁਰੀ ਦੀ ਅਦਾਲਤ ਨੇ ਸੰਦੀਪ ਭਾਟੀਆ ਨੂੰ ਇੱਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਤਿੰਨ ਮੁਲਜ਼ਮਾਂ ਨੂੰ ਅਦਾਲਤ ਤੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ, ਦੂਜਾ ਏਜੰਟ ਸੁਰਿੰਦਰ ਢੋਟੀਵਾਲਾ ਅਤੇ ਤੀਜਾ ਠੇਕੇਦਾਰ ਜਗਰੂਪ ਸਿੰਘ ਸ਼ਾਮਲ ਹਨ।
ਇਸ ਮਾਮਲੇ ਵਿੱਚ ਏਜੰਟ ਸੁਰਿੰਦਰ ਢੋਟੀਵਾਲਾ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਦੋ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਦੋਵੇਂ ਵਾਰ ਉਸ ਦੀ ਅਪੀਲ ਨੂੰ ਸਵੀਕਾਰ ਨਹੀਂ ਕੀਤਾ ਅਤੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
ਇਸ ਤੋਂ ਬਾਅਦ ਕਮਿਸ਼ਨ ਏਜੰਟ ਸੁਰਿੰਦਰ ਧੋਤੀਵਾਲਾ ਸੁਪਰੀਮ ਕੋਰਟ ਗਿਆ ਸੀ। ਉਥੇ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਪਰ ਉਥੋਂ ਵੀ ਧੋਤੀਵਾਲਾ ਕਮਿਸ਼ਨ ਏਜੰਟ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਰੱਦ ਕਰਦਿਆਂ ਕਮਿਸ਼ਨ ਏਜੰਟ ਧੋਤੀਵਾਲਾ ਨੂੰ 2 ਹਫ਼ਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਦੇ ਘਪਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 16 ਮੁਲਜ਼ਮ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਾ ਇਨ੍ਹਾਂ ਸਾਰਿਆਂ ‘ਤੇ ਪੂਰਾ ਧਿਆਨ ਹੈ। ਹਾਲ ਹੀ ‘ਚ ਇਸ ਮਾਮਲੇ ਨੂੰ ਲੈ ਕੇ ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ਅਤੇ ਉਨ੍ਹਾਂ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ‘ਚ ਕੁਝ ਬੈਂਕ ਖਾਤੇ ਅਤੇ ਨਕਦੀ ਵੀ ਫਰੀਜ਼ ਕੀਤੀ ਗਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *