ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਗੰਭੀਰ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੱਸ ਅਪਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਬੱਸ ਅਪਰੇਟਰਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਲੱਭ ਰਹੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਹ ਬੱਸ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਮੁੱਦਾ ਮੁੱਖ ਮੰਤਰੀ ਕੋਲ ਉਠਾਉਣਗੇ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਅਪਰੇਟਰ ਇੰਡਸਟਰੀ ਨਾਲ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਉਦਯੋਗ ਨੂੰ ਹੋਰ ਵਿਕਸਤ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।