ਟਾਂਡਾ ‘ਚ ਲੁੱਟ ਦੀ ਵਾਰਦਾਤ ‘ਚ ਦੋ ਬੱਚਿਆਂ ਦੀ ਮੌਤ, ਔਰਤ ਜ਼ਖਮੀ



ਬੱਚੇ ਮਾਰੇ ਗਏ ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਐਸਐਚਓ ਟਾਂਡਾ ਮਲਕੀਅਤ ਸਿੰਘ ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜੇ। ਟਾਂਡਾ (ਪੱਤਰ ਪ੍ਰੇਰਕ): ਟਾਂਡਾ ਵਿੱਚ ਦੇਰ ਸ਼ਾਮ ਲੁੱਟ-ਖੋਹ ਦੀ ਵਾਰਦਾਤ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਜ਼ਖ਼ਮੀ ਹੋ ਗਈ। ਇਹ ਘਟਨਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਸਮੇਂ ਵਾਪਰੀ ਜਦੋਂ ਪ੍ਰਭਜੀਤ ਕੌਰ ਨਾਂ ਦੀ ਔਰਤ ਆਪਣੇ ਦੋ ਬੱਚਿਆਂ ਨਾਲ ਸਕੂਟਰ ‘ਤੇ ਸਵਾਰ ਹੋ ਕੇ ਜਾ ਰਹੀ ਸੀ। ਅਚਾਨਕ ਪਿੱਛੇ ਤੋਂ ਆਏ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਜਿਵੇਂ ਹੀ ਔਰਤ ਨੇ ਸਕੂਟੀ ਚਲਾਈ ਤਾਂ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਪਿੱਛੇ ਬੈਠੇ ਬੱਚੇ ਗੁਰਭੇਜ ਸਿੰਘ ਅਤੇ ਉਸ ਦੀ ਭਤੀਜੀ ਗਗਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਔਰਤ ਪ੍ਰਭਜੀਤ ਕੌਰ ਜ਼ਖਮੀ ਹੋ ਗਈ। ਮ੍ਰਿਤਕ ਗੁਰਭੇਜ ਸਿੰਘ ਦੀ ਉਮਰ ਸਿਰਫ਼ 8 ਸਾਲ ਹੈ ਜਦਕਿ ਲੜਕੀ ਗਗਨਦੀਪ ਕੌਰ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ। ਪ੍ਰਭਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ ਦੋ ਮੋਬਾਈਲ ਫੋਨ ਅਤੇ ਕਰੀਬ 30 ਹਜ਼ਾਰ ਰੁਪਏ ਦੀ ਨਕਦੀ ਸੀ। ਹਾਦਸੇ ਤੋਂ ਬਾਅਦ ਉਸ ਨੂੰ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰ ਲਵਪ੍ਰੀਤ ਨੇ ਦੋਵਾਂ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਐਸਐਚਓ ਟਾਂਡਾ ਮਲਕੀਅਤ ਸਿੰਘ ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜੇ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦਾ ਅੰਤ

Leave a Reply

Your email address will not be published. Required fields are marked *