ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦੂਰੋਂ ਨੇੜਿਓਂ ਸਿੱਧੂ ਮੂਸੇਵਾਲਾ ਦੇ ਸਮਰਥਕ ਪਹੁੰਚ ਰਹੇ ਹਨ। ਹਰ ਕੋਈ ਆਪੋ-ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸਿੱਧੂ ਮੂਸੇਵਾਲਾ ਦੀਆਂ ਟੀ-ਸ਼ਰਟਾਂ ‘ਤੇ ਫੋਟੋਆਂ, ਮੂਸੇਵਾਲਾ ਦਾ ਟੈਟੂ, 5911 ਟਰੈਕਟਰ, ਸਿੱਧੂ ਮੂਸੇਵਾਲਾ ਦੇ ਸਮਰਥਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਕਈ ਨੌਜਵਾਨ ਸਿੱਧੂ ਮੂਸੇਵਾਲਾ ਦੇ ਸਟਾਈਲ ‘ਚ ਸਿਰ ‘ਤੇ ਪੱਗਾਂ ਬੰਨ੍ਹ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇਹ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।