ਡਰੱਗ ਤਸਕਰੀ ਦੇ ਇੱਕ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ


File photo of SSP Raj Jit Singh Hundal meeting the Moga cops who helped in solving the cases of targeted killings of religious leaders.

STF ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਿਆ ਹੈ, ਜੋ ਕਿ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਅਕਤੂਬਰ 2023 ਤੋਂ ਭਗੌੜਾ ਹੈ। ਐਸਟੀਐਫ ਨੇ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ। ਐਸਟੀਐਫ ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਐਸਟੀਐਫ ਪਹਿਲਾਂ ਹੀ ਸਾਰੀਆਂ ਰਸਮਾਂ ਪੂਰੀਆਂ ਕਰ ਰਹੀ ਹੈ। ਐਸਟੀਐਫ ਵੱਲੋਂ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *