Site icon Geo Punjab

ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜਜਾਰੀ ਕੀਤੇ ਸੰਮਨ


ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜ ਸੰਮਨ ਜਾਰੀ ਕੀਤੇ ਹਨ। 30 ਦਸੰਬਰ ਨੂੰ ਐਸ.ਆਈ.ਟੀ. ਦੇ ਪਟਿਆਲਾ ਦਫ਼ਤਰ ਵਿਖੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਮਜੀਠੀਆ ਨੂੰ 27 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉਹ ਜਾਂਚ ਵਿਚ ਪੇਸ਼ ਨਹੀਂ ਹੋਏ, ਜਿਸ ਦੇ ਚਲਦਿਆਂ ਨਵੇਂ ਸੰਮਨ ਜਾਰੀ ਕੀਤੇ ਗਏ। ਮਜੀਠੀਆ ਆਖਰੀ ਵਾਰ 18 ਦਸੰਬਰ ਨੂੰ SIT ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ 27 ਦਸੰਬਰ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ।
ADGP ਮੁੱਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਪਹਿਲੀ ਪੇਸ਼ੀ ਮੌਕੇ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ ਸੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਦੇ ਦਫ਼ਤਰ ਵਿਚ ਜਗਦੀਸ਼ ਭੋਲਾ ਨਾਲ ਸਬੰਧ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਵਿਚ ਕੀਤੀ ਗਈ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ ‘ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ। 5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version