ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਲਵੇ ਰੋਡ ਨੰਗਲ ਵਿਖੇ 2.03 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂਪੀਵੀਸੀ ਵੱਲੋਂ ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ ‘ਤੇ ਕਰੀਬ 1.73 ਕਰੋੜ ਰੁਪਏ ਖਰਚ ਕੀਤੇ ਜਾਣਗੇ | ਵਿਦੇਸ਼ ਗਏ ਨੌਜਵਾਨਾਂ ਦਾ ਹਾਲ ਆਹ ਦੇਖੋ ਕਾਰਾ ਕਾਂਡ, ਬਾਕੀਆਂ ਲਈ ਰਾਹ ਬੰਦ ! ਹੁਣ ਵਿਦੇਸ਼ੀ ਸਰਕਾਰ ਨੂੰ ਵਾਪਸ ਭੇਜੋ! ਉਨ੍ਹਾਂ ਅੱਗੇ ਦੱਸਿਆ ਕਿ ਐਨ.ਸੀ.ਸੀ ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ’ਤੇ ਕਰੀਬ 30 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੇ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਤਰੀ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
