Site icon Geo Punjab

ਡਾ ਇੰਦਰਬੀਰ ਸਿੰਘ ਨਿੱਝਰ ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਰਾਜਪੁਰਾ ਦੇ ਵਿਕਾਸ ਕਾਰਜਾਂ ‘ਤੇ 441.93 ਲੱਖ ਰੁਪਏ ਖਰਚ ਕਰੇਗੀ। ਵਿਭਾਗ ਨੇ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਵਿਭਾਗ ਵੱਲੋਂ ਰਾਜਪੁਰਾ ਲਈ ਸੜਕ ਦੇ ਪੈਚ ਵਰਕ, ਸਫ਼ਾਈ ਸੇਵਕ, ਟਰੈਕਟਰ ਡਰਾਈਵਰ, ਇਲੈਕਟ੍ਰੀਸ਼ਨ ਅਤੇ ਸੁਪਰਵਾਈਜ਼ਰ ਆਦਿ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਸਫ਼ਾਈ ਦੇ ਕੰਮ ਅਤੇ ਖੇਤਰ ਦੇ ਹੋਰ ਰੱਖ-ਰਖਾਅ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਵਿਕਾਸ ਕਾਰਜ ਜਿਵੇਂ ਕਿ ਚਾਰ ਦੀਵਾਰੀ ਬਣਾਉਣ, ਸ਼ੈੱਡਾਂ ਦੀ ਉਸਾਰੀ ਅਤੇ ਰੱਖ-ਰਖਾਅ ਦੇ ਕੰਮ ਵੱਖ-ਵੱਖ ਥਾਵਾਂ ‘ਤੇ ਕੀਤੇ ਜਾਣਗੇ। ਡਾ: ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਸਖ਼ਤੀ ਨਾਲ ਅਪਣਾਉਣ। ਉਨ•ਾਂ ਦੱਸਿਆ ਕਿ ਇਨ•ਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ•ਾਂ ਕਰਵਾਉਣ ਦੀ ਆਖਰੀ ਮਿਤੀ 21 ਸਤੰਬਰ, 2022 ਹੈ।ਇਸ ਸਬੰਧੀ ਤਕਨੀਕੀ ਬੋਲੀ ਅਤੇ ਵਿੱਤੀ ਬੋਲੀ ਉਸੇ ਮਿਤੀ ਨੂੰ ਖੋਲੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version