ਡਾ ਇੰਦਰਬੀਰ ਸਿੰਘ ਨਿੱਝਰ ⋆ D5 News


ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਮਾਲੇਰਕੋਟਲਾ ਦੇ ਵਿਕਾਸ, ਸਫ਼ਾਈ ਅਤੇ ਰੱਖ-ਰਖਾਅ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ | ਆਮ ਮੁਰੰਮਤ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਵਿੱਚ ਟਾਈਲਾਂ ਲਗਾਉਣ, ਇੰਟਰਲਾਕਿੰਗ ਅਤੇ ਮਿੱਟੀ ਦੀ ਭਰਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸੱਤਾ ਚੌਕ ਤੋਂ ਕੇਲੋਂ ਗੇਟ ਮਾਲੇਰਕੋਟਲਾ ਤੱਕ ਸੁੰਦਰੀਕਰਨ, ਸੀਸੀ ਫਲੋਰਿੰਗ, ਸ਼ਹਿਰ ਵਿੱਚ ਵਾਟਰ ਸਪਲਾਈ ਲਾਈਨ ਦੀ ਮੁਰੰਮਤ ਅਤੇ ਰੱਖ-ਰਖਾਅ, ਟ੍ਰੀ ਗਾਰਡ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ। ਡਾ: ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਸਹੀ ਪਾਲਣਾ ਕਰਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *