Site icon Geo Punjab

ਡਾ. ਇੰਦਰਬੀਰ ਸਿੰਘ ਨਿੱਝਰ –

ਡਾ.  ਇੰਦਰਬੀਰ ਸਿੰਘ ਨਿੱਝਰ –


ਚੰਡੀਗੜ੍ਹ, 22 ਸਤੰਬਰ:

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਬਰੇਟਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵੱਲੋਂ 167.71 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਨਿੱਝਰ ਨੇ ਦੱਸਿਆ ਕਿ ਬਰੇਟਾ ਵਿਖੇ ਸਫ਼ਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜ਼ਦੂਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਨਾਲੀਆਂ ਦੀ ਉਸਾਰੀ ਅਤੇ ਮੁਰੰਮਤ ਕਰਵਾਈ ਜਾਵੇਗੀ। ਇਸੇ ਤਰ੍ਹਾਂ ਪ੍ਰੀ-ਕਾਸਟ ਸੀਮਿੰਟ ਦੀਆਂ ਪਾਈਪਾਂ ਐਨ.ਪੀ.-2 ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾਣਗੀਆਂ ਅਤੇ ਹੋਰ ਕਈ ਕੰਮ ਕੀਤੇ ਜਾਣਗੇ |

ਡਾ: ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿੱਚ ਗੁਣਵੱਤਾ ਲਿਆਉਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Exit mobile version