Site icon Geo Punjab

ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਵਿੱਤ ਮੰਤਰੀ ਦੀ ਹਾਜ਼ਰੀ ‘ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ |


ਚੰਡੀਗੜ੍ਹ: ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। D5 Channel Punjabi ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਡਾ.ਜਵੰਧਾ ਨੂੰ ਵਧਾਈ ਦਿੰਦੇ ਹੋਏ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਅਗਵਾਈ ਹੇਠ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ। ਉਨ੍ਹਾਂ ਡਾ.ਜਵੰਧਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੰਮ੍ਰਿਤਪਾਲ ਸਿੰਘ ਬਾਰੇ ਭਾਜਪਾ ਆਗੂ ਦਾ ਬਿਆਨ, ਦਿੱਤਾ ਠੋਕਵਾਂ ਜਵਾਬ. D5 ਚੈਨਲ ਪੰਜਾਬੀ | ਹਰਜੀਤ ਗਰੇਵਾਲਾ। ਗੁਨਿੰਦਰਜੀਤ ਸਿੰਘ ਜਵੰਧਾ ਜੋ ਕਿ ਐਮ.ਬੀ.ਏ ਅਤੇ ਡਾਕਟਰੇਟ ਦੀ ਡਿਗਰੀ ਨਾਲ ਬਹੁ-ਭਾਸ਼ਾਈ ਗ੍ਰੈਜੂਏਟ ਹਨ, ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਵਰਣਨਯੋਗ ਹੈ ਕਿ ਜਵੰਧਾ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਉਹ ਜ਼ਫਰ ਵੈਲਫੇਅਰ ਸੋਸਾਇਟੀ ਨਾਂ ਦੀ ਗੈਰ ਸਰਕਾਰੀ ਸੰਸਥਾ ਵੀ ਚਲਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version