ਡਾ: ਦਲਬੀਰ ਕੌਰ ਸਿਵਲ ਸਰਜਨ ਵਜੋਂ ਜੁਆਇਨ ਪਟਿਆਲਾ 13 ਦਸੰਬਰ () ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ: ਦਲਬੀਰ ਕੋਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਾ.ਦਲਬੀਰ ਕੌਰ ਜੋ ਕਿ ਐਮ.ਡੀ ਪੈਥੋਲੋਜੀ ਹਨ ਅਤੇ ਡਿਪਟੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਇੱਕ ਹੋਰ ਸਿਵਲ ਸਰਜਨ ਵਜੋਂ ਤਾਇਨਾਤ ਕੀਤਾ ਗਿਆ ਹੈ। ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਗਏ ਹਨ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੱਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੋਣਗੇ। ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਸਿਹਤ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਨੂੰ ਜੋ ਵੀ ਟੀਚੇ ਦਿੱਤੇ ਜਾਂਦੇ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਡਾ: ਦਲਬੀਰ ਕੌਰ ਜੋ ਕਿ 1991 ਵਿਚ ਸਰਕਾਰੀ ਮੈਡੀਕਲ ਅਫ਼ਸਰ ਵਜੋਂ ਭਰਤੀ ਹੋਏ ਸਨ, ਨੇ ਵੀ ਕਰੀਬ ਸਾਢੇ ਚਾਰ ਸਾਲ ਸਿਵਲ ਹਸਪਤਾਲ ਨਾਭਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਈਆਂ |