ਡਾ: ਬਲਜੀਤ ਕੌਰ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ: ਕੈਬਨਿਟ ਮੰਤਰੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ… ਤਿੰਨ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਘਰ-ਘਰ ਪਹੁੰਚ ਕੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਨੀਤੀ ਤਹਿਤ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਕੇ ਹਰ ਬੱਚੇ ਦਾ ਵਿਕਾਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੂਰਕ ਪੌਸ਼ਟਿਕ ਭੋਜਨ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਨੂੰ ਟੀਕਾਕਰਨ, ਸਿਹਤ ਜਾਂਚ ਅਤੇ ਪੋਸ਼ਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ-ਵੱਖ ਪ੍ਰਕ੍ਰਿਆਵਾਂ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ, ਜਿਸ ਨਾਲ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। ਦਾ ਅੰਤ
