ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਪਹਿਲ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ, ਔਰਤਾਂ, ਬਜ਼ੁਰਗਾਂ ਅਤੇ ਅਪੰਗ ਲੋਕਾਂ ਨੂੰ ਪਹਿਲ ਦੇਣ ਵਾਲਾ ਹੈ ਜਿਸ ਨਾਲ ਇਨ੍ਹਾਂ ਵਰਗਾਂ ਦੀ ਮਦਦ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਵੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਕੀਤੇ ਗਏ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ, ਪੋਸ਼ਣ ਅਭਿਆਨ, ਆਸ਼ੀਰਵਾਦ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਲਈ 1053 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪਹੁੰਚਯੋਗ ਭਾਰਤ ਮੁਹਿੰਮ, ਜਦਕਿ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 260 ਕਰੋੜ ਰੁਪਏ ਰੱਖੇ ਗਏ ਹਨ। ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ, ਬੇਸਹਾਰਾ ਬੱਚਿਆਂ ਅਤੇ ਔਰਤਾਂ ਅਤੇ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।