ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ ਕੀਤੇ ਗਏ ਰਾਜ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ


ਬਲਜੀਤ ਕੌਰ ਨੇ ਬਜ਼ੁਰਗਾਂ ਦੀ ਇੱਜ਼ਤ, ਸੁਰੱਖਿਆ ਅਤੇ ਸਮਾਜਿਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਲਗਭਗ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਲਾਭ ਪਹੁੰਚਿਆ ਹੈ। ਡਾ ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਇਤਾ ਬਣ ਕੇ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਨਮਾਨਜਨਕ ਜੀਵਨ ਜਿਊਣ ਵਿੱਚ ਸਹਾਇਤਾ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ, ਜੋ ਕਿ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਨੂੰ ਦਰਸਾਉਂਦਾ ਹੈ। ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਵਿਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਕ ਅਜਿਹਾ ਸਮਾਜ ਬਣਾਉਣ ਲਈ ਯਤਨਸ਼ੀਲ ਹੈ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਸੁਰੱਖਿਆ, ਮਾਣ ਅਤੇ ਬਰਾਬਰ ਦੇ ਮੌਕੇ ਮਿਲਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਰਕਾਰ ਵੱਲੋਂ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.

Leave a Reply

Your email address will not be published. Required fields are marked *