ਡਾ ਬਲਜੀਤ ਕੌਰ ⋆ D5 News


ਪੰਜਾਬ ਸਰਕਾਰ ਵੱਲੋਂ ਸਾਲ 2023-24 ਲਈ ਲੰਬਿਤ ਪਏ 117346 ਵਿਦਿਆਰਥੀਆਂ ਲਈ ਰਾਜ ਸਰਕਾਰ ਦੀ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਹਿੱਸੇ ਵਜੋਂ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *