ਡਾ ਬਲਜੀਤ ਕੌਰ ⋆ D5 News


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਤਰੱਕੀਆਂ ਦੇਣ ਲਈ ਵੀ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਤਰੱਕੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉੱਨਤ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਪਦਉੱਨਤ ਕੀਤੇ 10 ਜ਼ਿਲ੍ਹਾ ਪ੍ਰੋਜੈਕਟ ਅਫ਼ਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *