ਚੰਡੀਗੜ੍ਹ (ਅਵਤਾਰ ਸਿੰਘ ਭੰਵਰਾ) : ਪ੍ਰਸਿੱਧ ਲੇਖਿਕਾ ਡਾ: ਕੁਲਵਿੰਦਰ ਕੌਰ ਮਿਨਹਾਸ ਦੀ 26ਵੀਂ ਪੁਸਤਕ ‘ਨੋ ਟ੍ਰੀਜ਼ ਨੋ ਲਾਈਫ’ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੋ ਘਾਟ ਵਿਖੇ ਰਿਲੀਜ਼ ਕੀਤੀ ਗਈ। ਕੁਝ ਦਿਨ ਪਹਿਲਾਂ ਡਾ: ਮਿਨਹਾਸ ਦੀ ਪੁਸਤਕ “ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ” ਪੀਏਯੂ ਦੇ ਸਾਬਕਾ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਵੱਲੋਂ ਗਿਆਨ ਅੰਜਨ ਅਕੈਡਮੀ ਵਿਖੇ ਰਿਲੀਜ਼ ਕੀਤੀ ਗਈ ਸੀ। ਸੁਧੀਰ ਸੂਰੀ ਦਾ ਅੰਤਮ ਸੰਸਕਾਰ, ਭੁੱਬੇ ਦਾ ਰੋਂਦਾ ਪਰਿਵਾਰ ਡੀ5 ਚੈਨਲ ਪੰਜਾਬੀ ਦੀ ਕਿਤਾਬ “ਨੋ ਟ੍ਰੀਜ਼ ਨੋ ਲਾਈਫ” ਦੇ ਰਿਲੀਜ਼ ਉਪਰੰਤ ਬੋਹੜ ਦੇ ਦਰੱਖਤ ਥੱਲੇ ਹੋਏ ਸਮਾਗਮ ਦਾ ਦ੍ਰਿਸ਼ ਕੁਦਰਤ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਡਾ: ਮਿਨਹਾਸ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੁੱਖ ਅਤੇ ਮਨੁੱਖ ਦਾ ਜਨਮ ਤੋਂ ਲੈ ਕੇ ਮੌਤ ਤੱਕ ਅਟੁੱਟ ਰਿਸ਼ਤਾ ਹੈ | ਇਸ ਪੁਸਤਕ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਰੁੱਖਾਂ ਦਾ ਮਾਨਵੀਕਰਨ ਕੀਤਾ ਗਿਆ ਹੈ। ਡਾ: ਮਿਨਹਾਸ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਕੀਤੀ ਜਾ ਰਹੀ ਸੇਵਾ ਦੀ ਵਿਸ਼ਵ ਭਰ ਵਿਚ ਸ਼ਲਾਘਾ ਹੋ ਰਹੀ ਹੈ | ਇਸ ਮੌਕੇ ਵਾਤਾਵਰਨ ਪ੍ਰੇਮੀ ਮਨੋਜ ਕੁਮਾਰ, ਸੁਰਜੀਤ ਸਿੰਘ ਸ਼ੰਟੀ, ਅਧਿਆਪਕ ਬਲਬੀਰ ਕੌਰ, ਗੀਤਕਾਰ ਕਿਰਨਦੀਪ ਕੈਰ ਅਤੇ ਨਰਿੰਦਰ ਸ਼ਾਹਕੋਟੀ ਨੇ ਪੁਸਤਕ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। IELTS ਕਰਨ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ, IELTS ਹੋ ਗਿਆ ਆਸਾਨ, ਹੋਰ ਬੈਂਡ ਆਉਣਗੇ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੇਖਿਕਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਨਹਾਸ ਵੱਲੋਂ ਆਪਣੀ ਪੁਸਤਕ ਰਾਹੀਂ ਪਾਠਕਾਂ ਨੂੰ ਕੁਦਰਤ ਨਾਲ ਜੋੜਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦਾ ਸਿੱਧਾ ਸਬੰਧ ਸਾਡੀ ਸਿਹਤ, ਜੀਵਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
