ਡਾ: ਰਵਲੀਨ ਕੌਰ ਸਹਾਇਕ ਸਿਵਲ ਸਰਜਨ ਪਟਿਆਲਾ ਵਜੋਂ ਸ਼ਾਮਲ ਹੋਏ


ਡਾ: ਰਵਲੀਨ ਕੌਰ ਸਹਾਇਕ ਸਿਵਲ ਸਰਜਨ ਪਟਿਆਲਾ ਡਾ: ਰਵਲੀਨ ਕੌਰ ਨੇ ਸਹਾਇਕ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਪਟਿਆਲਾ 9 ਨਵੰਬਰ () ਡਾ: ਰਵਲੀਨ ਕੌਰ ਨੇ ਦਫ਼ਤਰ ਸਿਵਲ ਸਰਜਨ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇੱਕ ਹੋਰ ਮੈਡੀਕਲ ਅਫ਼ਸਰ ਨੂੰ ਸੀਨੀਅਰ ਮੈਡੀਕਲ ਅਫ਼ਸਰ ਅਤੇ ਪਟਿਆਲਾ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤਰ੍ਹਾਂ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਸਿਵਲ ਸਰਜਨ ਦੇ ਦਫ਼ਤਰ ਵਿਖੇ ਇੱਕ ਹੋਰ ਤਾਇਨਾਤ ਕਰ ਦਿੱਤਾ ਹੈ। ਸਹਾਇਕ ਸਿਵਲ ਸਰਜਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਅਹੁਦਾ ਸੰਭਾਲਣ ’ਤੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਡਾ: ਰਵਲੀਨ ਕੌਰ ਨੇ ਕਿਹਾ ਕਿ ਉਹ ਦਫ਼ਤਰ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ | ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਲੋਕਾਂ ਨੂੰ ਮੈਡੀਕਲ, ਅਪੰਗਤਾ ਸਰਟੀਫਿਕੇਟ ਅਤੇ ਜਨਮ ਅਤੇ ਮੌਤ ਨਾਲ ਸਬੰਧਤ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *