ਡਾ: ਰਾਜੂ ਧੀਰ ਬਤੌਰ ਸਿਵਲ ਸਰਜਨ ਜੁਆਇਨ ਪਟਿਆਲਾ 25 ਅਪ੍ਰੈਲ () ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਰਾਜੂ ਧੀਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਰਾਜੂ ਧੀਰ ਜੋ ਮੁੱਖ ਦਫ਼ਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਿਖੇ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਸਨ ਅਤੇ ਕੱਲ੍ਹ ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਦਫ਼ਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪਟਿਆਲਾ ਵਿਖੇ ਜ਼ਿਲ੍ਹਾ ਸਿਵਲ ਸਰਜਨ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਅਹੁਦਾ ਸੰਭਾਲਣ ‘ਤੇ ਦਫ਼ਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਸਿਵਲ ਸਰਜਨ ਦਫ਼ਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਸਮੂਹ ਪ੍ਰੋਗਰਾਮ ਅਫ਼ਸਰਾਂ ਨੂੰ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਹਤ ਪ੍ਰੋਗਰਾਮਾਂ ਲਈ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਡਿਊਟੀ ਦੌਰਾਨ ਸਮੇਂ ਦੀ ਪਾਬੰਦਤਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ।