ਡਿਬਰੂਗੜ੍ਹਜੇਲ੍ਹ ‘ਚਐਨ.ਐਸ.ਏ. ਤਹਿਤ ਨਜ਼ਰ ਬੰਦ ਪੰਜ ਨੌਜਵਾਨਾਂ ਨੇ ਭੁੱਖ ਹੜਤਾਲ ਤਿਆਗੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅੱਗੇ ਝੁਕਾਇਆ ਸਿਰ

ਡਿਬਰੂਗੜ੍ਹਜੇਲ੍ਹ ‘ਚਐਨ.ਐਸ.ਏ. ਤਹਿਤ ਨਜ਼ਰ ਬੰਦ ਪੰਜ ਨੌਜਵਾਨਾਂ ਨੇ ਭੁੱਖ ਹੜਤਾਲ ਤਿਆਗੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅੱਗੇ ਝੁਕਾਇਆ ਸਿਰ


ਡਿਬਰੂਗੜ੍ਹ ਜੇਲ੍ਹ ਵਿਚ ਐਨ.ਐਸ.ਏ. ਤਹਿਤ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਨੇ ਬੀਤੀ ਦੇਰ ਸ਼ਾਮ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਭੁੱਖ ਹੜਤਾਲ ਛੱਡਣ ਵਾਲੇ ਸਰਬਜੀਤ ਸਿੰਘ ਕਲਸੀ ਸਮੇਤ ਪੰਜ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅੱਗੇ ਸਿਰ ਝੁਕਾਉਣ ਦਾ ਦਾਅਵਾ ਕਰਦਿਆਂ ਅੰਨ ਗ੍ਰਹਿਣ ਕਰ ਲਿਆ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੀ 4 ਮਾਰਚ ਨੂੰ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਭੁੱਖ ਹੜਤਾਲ ਸਮਾਪਤ ਕਰਨ ਦੇ ਹੋਏ ਆਦੇਸ਼ ਨੂੰ ਮੰਨਦਿਆਂ ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ ਔਜਲਾ, ਬਸੰਤ ਸਿੰਘ, ਗੁਰਮੀਤ ਸਿੰਘ ਗਿੱਲ ਅਤੇ ਕੁਲਵੰਤ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਭੁੱਖ ਹੜਤਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਨ੍ਹਾਂ ਨਜ਼ਰਬੰਦਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਉੱਪਰ ਕੁਝ ਵੀ ਨਹੀੰ ਹੈ। ਇਸ ਹਿਸਾਬ ਨਾਲ ਡਿਬਰੂਗੜ੍ਹ ਜੇਲ੍ਹ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਦੋ ਧੜੇ ਬਣ ਗਏ ਹਨ। ਜਿੱਥੇ ਇਕ ਧੜਾ ਸਰਬਜੀਤ ਸਿੰਘ ਕਲਸੀ ਦੀ ਅਗਵਾਈ ਵਿਚ ਵੱਖਰਾ ਹੋ ਗਿਆ ਹੈ ਉੱਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ, ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਅਤੇ ਵਰਿੰਦਰ ਸਿੰਘ ਰਹਿ ਗਏ ਹਨ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਭੁੱਖ ਹੜਤਾਲ ਛੱਡ ਕੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਆਦੇਸ਼ ਹੋਇਆ ਸੀ, ਜਿਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੱਖ ਨੌਜਵਾਨਾਂ ਦੀਆਂ ਮੰਗਾਂ ਦੇ ਸਬੰਧ ਵਿਚ ਇਨ੍ਹਾਂ ਨਜ਼ਰਬੰਦ ਨੌਜਵਾਨਾਂ ਤੇ ਸਰਕਾਰ ਵਿਚਾਲੇ ਤਾਲਮੇਲ ਕਰਨ ਤੇ ਕਾਨੂੰਨੀ ਤੇ ਸੰਵਿਧਾਨਕ ਚਾਰਾਜੋਈ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।
ਸੂਤਰਾਂ ਦੀ ਮੰਨੀਏ ਤਾਂ ਸਰਬਜੀਤ ਸਿੰਘ ਕਲਸੀ ਸਮੇਤ ਬੀਤੀ ਸ਼ਾਮ ਭੁੱਖ ਹੜਤਾਲ ਛੱਡਣ ਵਾਲੇ ਪੰਜ ਨੌਜਵਾਨਾਂ ਨੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਇਹ ਵੀ ਲਿਖ ਕੇ ਦਿੱਤਾ ਹੈ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਕਿਸੇ ਵੀ ਬਿਆਨਬਾਜ਼ੀ ਨਾਲ ਇਤਫਾਕ ਨਹੀਂ ਰੱਖਦੇ ਅਤੇ ਉਨ੍ਹਾਂ ਦੀ ਬੈਰਕ ਵੀ ਅਲੱਗ ਕੀਤੀ ਜਾਵੇ। ਇਸ ਸਬੰਧ ਦੇ ਵਿਚ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਤੌਰ ‘ਤੇ ਜਾਣਕਾਰੀ ਭੇਜ ਦਿੱਤੀ ਹੈ।

Leave a Reply

Your email address will not be published. Required fields are marked *