ਚੰਡੀਗੜ੍ਹ: ਪਹਿਲਾਂ ਲੀਡਰ ਤੇ ਹੁਣ ਪੁਲਿਸ ਮੁਲਾਜ਼ਮ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਹੁਣ ਵਿਜੀਲੈਂਸ ਨੇ ਫਿਰੋਜ਼ਪੁਰ ਦੇ ਸਾਬਕਾ ਡੀਆਈਜੀ ਅਤੇ ਜਲੰਧਰ ਪੀਏਪੀ ਦੇ ਮੌਜੂਦਾ ਡੀਆਈਜੀ ਇੰਦਰਬੀਰ ਸਿੰਘ ਨੂੰ ਡਰੱਗ ਸਪਲਾਇਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਹੈ। ਡੀਆਈਜੀ ਇੰਦਰਬੀਰ ਸਿੰਘ ‘ਤੇ ਨਸ਼ਾ ਤਸਕਰਾਂ ਦਾ ਨਾਂ ਮਾਮਲੇ ‘ਚ ਸ਼ਾਮਲ ਨਾ ਕਰਨ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਥਾਣਾ ਭਿੱਖੀਵਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਟਮਾਟਰਾਂ ਨੇ ਮੰਗੀ ਸੁਰੱਖਿਆ, ਕੀਮਤ ਵਧਣ ਕਾਰਨ ਲੁੱਟ ਦਾ ਡਰ D5 Channel Punjabi | ਪੰਜਾਬ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਇੰਦਰਬੀਰ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਸੁਰਜੀਤ ਸਿੰਘ ਖ਼ਿਲਾਫ਼ 20 ਜੂਨ ਨੂੰ ਥਾਣਾ ਭਿੱਖੀਵਿੰਡ ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਿਸ ਕੋਲੋਂ 900 ਗ੍ਰਾਮ ਅਫੀਮ ਬਰਾਮਦ ਹੋਈ ਸੀ। ਪਿਸ਼ੌਰਾ ਸਿੰਘ, ਨਿਸ਼ਾਨ ਸਿੰਘ, ਹੀਰਾ ਸਿੰਘ, ਡੀਐਸਪੀ ਲਖਬੀਰ ਸਿੰਘ ਅਤੇ ਹੈੱਡ ਕਾਂਸਟੇਬਲ ਰਸ਼ਪਾਲ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਕਿਸਾਨਾਂ ਲਈ ਕੇਂਦਰ ਦਾ ਵੱਡਾ ਫੈਸਲਾ, ਕਿਸਾਨ, ਫਸੀ ਸਰਕਾਰ D5 Channel Punjabi | ਸਵਰਨ ਸਿੰਘ ਪੰਧੇਰ 6 ਜੁਲਾਈ 2022 ਨੂੰ, ਡੀਐਸਪੀ ਲਖਬੀਰ ਸਿੰਘ ਜੋ ਉਸ ਸਮੇਂ ਫਰੀਦਕੋਟ ਵਿਖੇ ਤਾਇਨਾਤ ਸਨ, ਨੂੰ ਇਸ ਕੇਸ ਵਿੱਚ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਤਰਨਤਾਰਨ ਦੇ ਐਸਐਸਪੀ ਵੱਲੋਂ ਬਣਾਈ ਗਈ ਐਸਆਈਟੀ ਨੇ ਪਾਇਆ ਕਿ ਇਸ ਮਾਮਲੇ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਵੀ ਸ਼ਾਮਲ ਸੀ। ਬਾਅਦ ਵਿੱਚ ਮਾਮਲਾ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਜਿਸ ਨੇ ਸੀਨੀਅਰ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਇੰਦਰਬੀਰ ਸਿੰਘ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਖੇਤਾਂ ‘ਚ ਪਹੁੰਚਿਆ ਪੱਤਰਕਾਰ! CM ਮਾਨ ਬਾਰੇ ਕਿਸਾਨ ਦੇ ਵੱਡੇ ਬੋਲ ! | ਮਾਛੀਵਾੜਾ ਫਾਰਮਰਜ਼ ਨਿਊਜ਼ ਦੂਜੇ ਪਾਸੇ ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਦਾ ਨਾਂ ਆਇਆ ਹੈ। ਇਨ੍ਹਾਂ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਮਾਮਲਾ ਅਦਾਲਤ ਵਿੱਚ ਵੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
