ਚੰਡੀਗੜ੍ਹ/ਐਸ.ਏ.ਐਸ.ਨਗਰ, 5 ਜੁਲਾਈ:
ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਸ੍ਰੀ ਯਾਦਵ ਨੇ ਅੱਜ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼-8 ਪੁਲਿਸ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡੀ.ਆਈ.ਜੀ ਰੂਪਨਗਰ ਰੇਂਜ ਅਤੇ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਏ.ਐਸ.ਨਗਰ ਹਾਜ਼ਰ ਸਨ।
ਡੀਜੀਪੀ ਗੌਰਵ ਯਾਦਵ ਨੇ ਮਟੌਰ ਥਾਣੇ ਅਤੇ ਫੇਜ਼ 8 ਥਾਣੇ ਦੀਆਂ ਮਲਖਾਨੀਆਂ, ਬੈਰਕਾਂ ਅਤੇ ਕੰਟੀਨਾਂ ਦਾ ਨਿਰੀਖਣ ਕੀਤਾ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ।
ਆਪਣੀ ਅਚਨਚੇਤ ਚੈਕਿੰਗ ਦੇ ਮਨੋਰਥ ਨੂੰ ਉਜਾਗਰ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੁਲਿਸ ਥਾਣਿਆਂ ਵਿੱਚ ਜਾ ਕੇ ਪੁਲਿਸ ਫੋਰਸ ਦੇ ਕੰਮਕਾਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਵੇਖਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਕੋਈ ਕਮੀ ਹੈ ਜਿਸ ਨੂੰ ਸੁਧਾਰਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਫੋਰਸ ਦੀ ਪਹਿਲ ਹੈ ਕਿ ਉਹ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਅਤੇ ਪੰਜਾਬ ਵਿੱਚੋਂ ਇਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਕਾਨੂੰਨ ਵਿਵਸਥਾ ਪ੍ਰਦਾਨ ਕਰੇ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਦੀ ਮੁੱਢਲੀ ਪੁਲਿਸ ਵਿਵਸਥਾ ਨੂੰ ਸੁਧਾਰਨਾ ਅਤੇ ਪੁਲਿਸ ਦੇ ਆਮ ਲੋਕਾਂ ਨਾਲ ਸਬੰਧਾਂ ਨੂੰ ਸੁਧਾਰਨਾ ਪੰਜਾਬ ਪੁਲਿਸ ਦਾ ਏਜੰਡਾ ਹੋਵੇਗਾ।