ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਹੋਏ ਆਰਪੀਜੀ ਹਮਲੇ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੱਡਾ ਖੁਲਾਸਾ ਕੀਤਾ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਜੀਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਲੰਡਾ ਹਰੀਕੇ ਅਤੇ ਉਸ ਦੇ ਦੋ ਸਾਥੀ ਹਨ। ਪੁਲਿਸ ਮੁਤਾਬਕ ਹਮਲੇ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।