Site icon Geo Punjab

ਡੀਜੀਪੀ ਪੰਜਾਬ ਦੀ ਵੱਡੀ ਕਾਰਵਾਈ, ਪਟਿਆਲਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਮੁਅੱਤਲ


ਪਟਿਆਲਾ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਐਨਡੀਪੀਐਸ ਕੇਸ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਜਗਜੀਤ ਸਿੰਘ ਗੁੱਲੂ ਨੇ ਦੋਸ਼ ਲਾਇਆ ਸੀ ਕਿ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ 12 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਕਾਂਗਰਸ ‘ਚ ਹੜਕੰਪ ਮਚ ਗਿਆ! ਜੇਲ੍ਹ ‘ਚ ਬੈਠ ਕੇ ਸਿੱਧੂ ਨੇ ਬਦਲੀ ਖੇਡ ਰਾਹੁਲ ਗਾਂਧੀ ਤੋਂ ਬਾਗੀ? ਜਗਜੀਤ ਸਿੰਘ ਗੁੱਲੂ ਨੇ ਕਮਲਜੀਤ ਸਿੰਘ ਦੇ ਖਾਤੇ ਵਿੱਚ ਸਾਢੇ 12 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਸਨ। ਕੈਦੀ ਨੇ ਇਸ ਦੀ ਸ਼ਿਕਾਇਤ ਏਡੀਜੀਪੀ ਜੇਲ੍ਹ ਨੂੰ ਕੀਤੀ। ਇਸ ਦੇ ਨਾਲ ਹੀ ਸੂਤਰਾਂ ਅਨੁਸਾਰ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਉੱਚ ਅਧਿਕਾਰੀਆਂ ਨੇ ਮੁਅੱਤਲ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version