ਪਟਿਆਲਾ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਕੋਟਕਪੁਰਾ ਵਿਖੇ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਤਲ ਵਿੱਚ 6 ਮੁਲਜ਼ਮ ਸ਼ਾਮਲ ਸਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚੋਂ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੇਰਾ ਪ੍ਰੇਮੀ ਨੂੰ ਇੱਕ ਹੋਰ ਧਮਕੀ, ਡੇਰਾ ਪ੍ਰੇਮੀ ਆਇਆ ਕੈਮਰੇ ਸਾਹਮਣੇ, ਵਧਾਈ ਸੁਰੱਖਿਆ || ਡੀ 5 ਚੈਨਲ ਪੰਜਾਬੀ ਦੇ ਸੂਤਰਾਂ ਅਨੁਸਾਰ ਗੋਲੀਬਾਰੀ ਕਰਨ ਵਾਲਿਆਂ ਵਿਚਾਲੇ ਪੁਲਿਸ ‘ਤੇ 60 ਰਾਊਂਡ ਫਾਇਰ ਕੀਤੇ ਗਏ। ਪੁਲਿਸ ਮੁਕਾਬਲੇ ਤੋਂ ਬਾਅਦ ਹੀ ਇਹ ਗ੍ਰਿਫ਼ਤਾਰੀ ਹੋਈ ਹੈ। ਇਹ ਮੁਕਾਬਲਾ ਪਟਿਆਲਾ ਦੇ ਪਿੰਡ ਬਖਸ਼ੀਵਾਲਾ ਵਿੱਚ ਹੋਇਆ। ਇਹ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੱਸਣਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ.ਆਈ.ਆਰ ਨੰਬਰ 63 ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ‘ਤੇ 6 ਸ਼ੂਟਰਾਂ ਨੇ ਗੋਲੀ ਚਲਾ ਦਿੱਤੀ ਸੀ, ਜਿਸ ‘ਚ ਇਕ ਬੰਦੂਕਧਾਰੀ ਵੀ ਜ਼ਖਮੀ ਹੋ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।