ਅੰਮ੍ਰਿਤਸਰ: ਪੰਜ ਤਖਤਾਂ ਦੇ ਜਥੇਦਾਰਾਂ ਨੇ ਅੱਜ ਕਰੀਬ 2 ਘੰਟੇ ਲਗਾਤਾਰ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਜਥੇਦਾਰਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਸਮਾਪਤ, ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਪੈਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ ਕਰਨ ਉਪਰੰਤ 500 ਰੁਪਏ ਦਾ ਪ੍ਰਸ਼ਾਦ ਭੇਟ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।