ਬਲਾਕ ਤਲਵਾੜਾ ਅਧੀਨ ਪੈਂਦੇ ਪਿੰਡ ਦਿਤਾਰਪੁਰ ਵਿੱਚ ਇੱਕ ਸਕੂਲੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਸ਼ਿਸ਼ਟ ਭਾਰਤੀ ਸਕੂਲ ਨਾਂ ਦੇ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 32 ਬੱਚੇ ਸਵਾਰ ਸਨ।
ਜਾਣਕਾਰੀ ਅਨੁਸਾਰ ਜਦੋਂ ਬੱਸ ਮੋੜਨ ਲੱਗੀ ਤਾਂ ਟਾਇਰ ਸਲਿੱਪ ਹੋ ਗਿਆ ਅਤੇ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।