ਤਿਹਾੜ ਜੇਲ੍ਹ ਪਹੁੰਚੀ ਪੰਜਾਬਣ ਤੇ ਕੈਨੇਡਾ ਜਾ ਰਹੀ ਹੈ ⋆ D5 News


ਠੱਗ ਟਰੈਵਲ ਏਜੰਟਾਂ ਦੇ ਗਿਰੋਹ ਨੇ ਕੁਤਬਾ ਗੇਟ, ਰਾਏਕੋਟ, ਲੁਧਿਆਣਾ ਦੀ ਰਹਿਣ ਵਾਲੀ ਕਿਰਨਜੀਤ ਕੌਰ ਤੋਂ 27 ਲੱਖ ਰੁਪਏ ਦੀ ਠੱਗੀ ਮਾਰਨ ਤੋਂ ਬਾਅਦ ਉਸ ਨੂੰ ਕੈਨੇਡਾ ਦਾ ਜਾਅਲੀ ਵੀਜ਼ਾ ਅਤੇ ਵਰਕ ਪਰਮਿਟ ਦੇ ਦਿੱਤਾ। ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ 2 ਮਾਰਚ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਫਲਾਈਟ ਲੈਣ ਪਹੁੰਚੀ ਕਿਰਨਜੀਤ ਕੌਰ ਨੂੰ ਏਅਰਪੋਰਟ ਅਧਿਕਾਰੀਆਂ ਨੇ ਫਰਜ਼ੀ ਵੀਜ਼ਾ ਅਤੇ ਵਰਕ ਪਰਮਿਟ ਲੈ ਕੇ ਕੈਨੇਡਾ ਜਾਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ। ਕਿਰਨਜੀਤ ਕੌਰ ਖ਼ਿਲਾਫ਼ ਏਅਰਪੋਰਟ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਕਿਰਨਜੀਤ ਕੌਰ ਨੇ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਮੁਖੀ ਐਸਐਸਪੀ ਹਰਜੀਤ ਸਿੰਘ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਦੀ ਜਾਂਚ ਐਸਪੀ ਹੈੱਡਕੁਆਰਟਰ ਨੇ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *