ਤਿੰਨ ਡੇਰਾ ਸਮਰਥਕਾਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ



ਮੌੜ ਮੰਡੀ ਬੰਬ ਧਮਾਕਾ ਮਾਮਲਾ ਇੰਟਰਪੋਲ ਨੇ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਖਿਲਾਫ ਨੋਟਿਸ ਜਾਰੀ ਕੀਤਾ ਨਵੀਂ ਦਿੱਲੀ: ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਇੰਟਰਪੋਲ ਨੇ ਤਿੰਨ ਡੇਰਾ ਸਮਰਥਕਾਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੀ ਪਛਾਣ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਹ ਡੇਰਾ ਸਮਰਥਕ 2017 ਦੇ ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀ ਹਨ। ਧਮਾਕੇ ਦੌਰਾਨ ਪੰਜ ਬੱਚਿਆਂ ਸਮੇਤ ਕੁੱਲ 7 ਲੋਕ ਮਾਰੇ ਗਏ ਸਨ। ਐਸਆਈਟੀ ਦੀ ਰਿਪੋਰਟ ਅਨੁਸਾਰ ਮੁਲਜ਼ਮ ਗੁਰਤੇਜ ਸਿੰਘ ਕਾਲਾ ਡੇਰੇ ਦੀ ਵਰਕਸ਼ਾਪ ਦਾ ਇੰਚਾਰਜ ਸੀ। ਉਸ ‘ਤੇ ਪ੍ਰੈਸ਼ਰ ਕੁਕਰ ਬੰਬ ਲਿਆਉਣ ਅਤੇ ਕਾਰ ‘ਚ ਲਗਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਸੌਦਾ ਸਾਧ ਦੇ ਮੁੱਖ ਸੁਰੱਖਿਆ ਅਧਿਕਾਰੀ ਅਮਰੀਕ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ, ਜਦਕਿ ਇੱਕ ਹੋਰ ਮੁਲਜ਼ਮ ਅਮਰੀਕ ਸਿੰਘ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ। ਦਾ ਅੰਤ

Leave a Reply

Your email address will not be published. Required fields are marked *