ਤੀਜੇ ਅਤੇ ਚੌਥੇ ਪਾਤਿਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਸਮਾਗਮਾਂ ਨਾਲ ਮਨਾਏ ਜਾਣਗੇ-ਭਾਈ ਮਹਿਤਾ


ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੇ 450ਵੇਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ। ਸਮਾਗਮਾਂ ਲਈ ਬਣਾਈਆਂ ਗਈਆਂ ਸਬ-ਕਮੇਟੀਆਂ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ ਅਤੇ ਹੋਰ ਕੀਤੇ ਜਾਣ ਵਾਲੇ ਕੰਮਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 13 ਸਤੰਬਰ ਤੋਂ 18 ਸਤੰਬਰ ਤੱਕ ਸਿੱਖਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ 450ਵੇਂ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਸਤੰਬਰ 2024 ਤੱਕ ਮਨਾਇਆ ਜਾਵੇਗਾ।ਇਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀਆਂ ਦਾ ਗਠਨ ਕੀਤਾ ਗਿਆ। ਅੱਜ ਦੀ ਇਕੱਤਰਤਾ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਕੀਤੇ ਜਾਣ ਵਾਲੇ ਹੋਰ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਸਮਾਗਮਾਂ ਦਾ ਵਿਸ਼ੇਸ਼ ਮਹੱਤਵ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਹਰ ਸਹੂਲਤ ਦਾ ਖਿਆਲ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਚੌਥੇ ਪਾਤਸ਼ਾਹ ਜੀ ਦੇ 450ਵੇਂ ਗੁਰਿਆਈ ਦਿਵਸ ਅਤੇ ਤੀਜੇ ਪਾਤਿਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450ਵੀਂ ਸ਼ਤਾਬਦੀ ਦੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ, ਓ.ਐਸ.ਡੀ ਸ੍ਰ: ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਤੇਜਿੰਦਰ ਸਿੰਘ ਪੱਡਾ, ਉਪ ਸਕੱਤਰ ਸ. ਗੁਰਦਿਆਲ ਸਿੰਘ, ਸ.ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ.ਸ਼ਹਿਬਾਜ਼ ਸਿੰਘ, ਸ.ਬਲਵਿੰਦਰ ਸਿੰਘ ਖੈਰਾਬਾਦ, ਸ.ਮਨਜੀਤ ਸਿੰਘ, ਸ.ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ: ਨਿਸ਼ਾਨ ਸਿੰਘ, ਸ: ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮੇਜਰ ਸਿੰਘ, ਸ: ਗੁਰਮੀਤ ਸਿੰਘ, ਸ: ਆਜ਼ਾਦਦੀਪ ਸਿੰਘ, ਸ: ਪ੍ਰਜਿੰਦਰ ਸਿੰਘ, ਸ: ਕਾਰਜ ਸਿੰਘ, ਸ: ਗੁਰਮੇਜ ਸਿੰਘ, ਸ: ਜੋਗੇਸ਼ਵਰ ਸਿੰਘ, ਸ. ਸ: ਕਰਤਾਰ ਸਿੰਘ, ਸ: ਬਲਦੇਵ ਸਿੰਘ, ਪਿ੍ੰਸੀਪਲ ਬੀਬੀ ਮਨਜੀਤ ਕੌਰ, ਐਡੀਸ਼ਨਲ ਮੈਨੇਜਰ ਸ: ਗੁਰਪ੍ਰੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *