ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ


ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ, ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਲੋਕਾਂ ਦੀ ਸ਼ਰਧਾ ਦਾ ਕੇਂਦਰ ਹੈ। ਇੱਥੇ ਮੱਥਾ ਟੇਕਣਾ ਮੇਰੇ ਲਈ ਵੀ ਮਾਣ ਵਾਲੀ ਗੱਲ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਆਏ ਹਨ। ਉਨ੍ਹਾਂ ਅੰਮ੍ਰਿਤਸਰ ‘ਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਮੌਜੂਦ ਸਨ। (ਆਪ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ- ਮੈਂ ਇੱਥੇ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਇਆ ਹਾਂ। ਇਸ ਦੌਰਾਨ ‘ਆਪ’ ਸੁਪਰੀਮੋ ਨੇ ਇਹ ਵੀ ਦਾਅਵਾ ਕੀਤਾ ਕਿ ਜੇਕਰ ਭਾਜਪਾ ਨੂੰ ਲੋਕ ਸਭਾ ਵਿੱਚ ਬਹੁਮਤ ਮਿਲਦਾ ਹੈ ਤਾਂ ਉਹ ਐਸਸੀ, ਐਸਟੀ ਅਤੇ ਓਬੀਸੀ ਲਈ ਰਾਖਵਾਂਕਰਨ ਖ਼ਤਮ ਕਰ ਦੇਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *