ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ। ਅੱਜ ਸਵੇਰੇ 10-15 ਪੁਲਿਸ ਮੁਲਾਜ਼ਮ ਸਾਡੇ ਘਰ ਆਏ ਅਤੇ ਤਜਿੰਦਰ ਨੂੰ ਖਿੱਚ ਕੇ ਬਾਹਰ ਲੈ ਗਏ। ਜਦੋਂ ਮੈਂ ਘਟਨਾ ਦੀ ਵੀਡੀਓ ਰਿਕਾਰਡ ਕਰਨ ਲਈ ਆਪਣਾ ਮੋਬਾਈਲ ਫ਼ੋਨ ਚੁੱਕਿਆ, ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿੱਚ ਲੈ ਗਈ ਅਤੇ ਮੇਰੇ ਮੂੰਹ ‘ਤੇ ਮੁੱਕਾ ਮਾਰਿਆ: ਪ੍ਰੀਤਪਾਲ ਸਿੰਘ ਬੱਗਾ, ਭਾਜਪਾ ਆਗੂ ਤਜਿੰਦਰ ਪਾਲ ਐੱਸ ਬੱਗਾ ਦੇ ਪਿਤਾ।