ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਵਲੀ ਨੇ ਇਹ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੌਂਪਦੇ ਹੋਏ ਆਪਣੇ ਪੱਤਰ ‘ਚ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖ਼ਿਲਾਫ਼ ਹੈ, ਜਿਸ ਦਾ ਗਠਨ ਕਾਂਗਰਸ ਪਾਰਟੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ਾਂ ਅਤੇ ਗਲਤ ਬਿਆਨਬਾਜ਼ੀ ਦੇ ਆਧਾਰ ’ਤੇ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। “ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਵਿਰੁੱਧ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ, ਮਨਘੜਤ ਅਤੇ ਖਰਾਬ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਬਣਾਈ ਗਈ ਸੀ। ਇਸ ਦੇ ਬਾਵਜੂਦ,… https://t.co/Y1A360fuut pic.twitter. com/hLP9RtnzUE — ANI (@ANI) 28 ਅਪ੍ਰੈਲ, 2024 ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ, ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਟੀਮ.