ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ ਨੋਟਿਸ


ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਈਡੀ ਨੇ ਕੇਜਰੀਵਾਲ ਨੂੰ 21 ਦਸੰਬਰ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 2 ਨਵੰਬਰ ਨੂੰ ਵੀ ਈਡੀ ਨੇ ਕੇਜਰੀਵਾਲ ਨੂੰ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਜਾਂਚ ਅਧਿਕਾਰੀ ਸਾਹਮਣੇ ਪੇਸ਼ ਨਹੀਂ ਹੋਏ ਸਨ।ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਸਲਾਖਾਂ ਪਿੱਛੇ ਹਨ। ਇਨ੍ਹਾਂ ਨੇਤਾਵਾਂ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ-ਨਾਲ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹਨ। ਇਨ੍ਹਾਂ ਦੋਵਾਂ ਆਗੂਆਂ ਨੂੰ ਅਦਾਲਤ ਤੋਂ ਵੀ ਰਾਹਤ ਨਹੀਂ ਮਿਲ ਸਕੀ ਹੈ। ਇਸ ਮਾਮਲੇ ਵਿੱਚ ਹੁਣ ਤੱਕ 22 ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਜਦੋਂਕਿ 3 ਮੁਲਜ਼ਮ ਸਰਕਾਰੀ ਗਵਾਹ ਬਣ ਚੁੱਕੇ ਹਨ।ਦਿੱਲੀ ਵਿੱਚ ਪਿਛਲੇ ਸਾਲ ਜੁਲਾਈ 2022 ਵਿੱਚ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਹੋਇਆ ਸੀ। ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿੱਚ ਇਹ ਘੁਟਾਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਆਪਣੀ ਜਾਂਚ ਰਿਪੋਰਟ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਸੌਂਪ ਦਿੱਤੀ। ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ ਉਪ ਰਾਜਪਾਲ ਵੀਕੇ ਸਕਸੈਨਾ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਜਾਂਚ ਸ਼ੁਰੂ ਹੁੰਦੇ ਹੀ ਇਸ ਘੁਟਾਲੇ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ।ਸੀਬੀਆਈ ਦੇ ਨਾਲ-ਨਾਲ ਈਡੀ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਈਡੀ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫ਼ਤਾਰੀਆਂ ਵੀ ਕਰ ਸਕਦੀ ਹੈ। ਹਾਲਾਂਕਿ ਇਹ ਦੇਖਣਾ ਬਾਕੀ ਹੈ ਕਿ ਈਡੀ ਵੱਲੋਂ ਦੁਬਾਰਾ ਨੋਟਿਸ ਭੇਜਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *