ਬਠਿੰਡਾ: ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਮਾਨਸਾ ਦੇ ਸੀਆਈਏ ਸਟਾਫ਼ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ, ਜਿਸ ਕਾਰਨ ਪੁਲਿਸ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪਰ ਅਜੇ ਇਹ ਮਾਮਲਾ ਠੰਢਾ ਵੀ ਨਹੀਂ ਹੋਇਆ ਸੀ ਕਿ ਹੁਣ ਬਠਿੰਡਾ ਜ਼ਿਲ੍ਹੇ ਦੇ ਮੌੜ ਥਾਣੇ ਤੋਂ ਖ਼ਬਰ ਆ ਰਹੀ ਹੈ ਕਿ ਇੱਕ ਮੁਲਜ਼ਮ ਜਿਸ ਦਾ ਨਾਂ ਬਲਜੀਤ ਸਿੰਘ ਦੱਸਿਆ ਜਾ ਰਿਹਾ ਹੈ, ਪੁਲੀਸ ਅਧਿਕਾਰੀਆਂ ਨੂੰ ਚਕਮਾ ਦੇ ਕੇ ਥਾਣੇ ਵਿੱਚੋਂ ਫਰਾਰ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਠੇ ਮੁਸਲਮਾਨ, ਮਨੁੱਖੀ ਅਧਿਕਾਰ ਪ੍ਰਧਾਨ ਦਾ ਵੱਡਾ ਬਿਆਨ, ਹੁਣ ਸਰਕਾਰ ਨੂੰ ਲੈਣਾ ਪਵੇਗਾ ਵੱਡਾ ਫੈਸਲਾ! ਬਲਜੀਤ ਸਿੰਘ ਨੂੰ ਪੁਲੀਸ ਨੇ ਦੋ ਦਿਨ ਪਹਿਲਾਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਅਦਾਲਤ ਵਿੱਚ ਪੇਸ਼ ਕਰਕੇ ਤਲਵੰਡੀ ਸਾਬੋ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ ਇਸ ਮੁਲਜ਼ਮ ਖ਼ਿਲਾਫ਼ ਕੁਝ ਪਰਚੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨਸ਼ੇ ਦਾ ਆਦੀ ਸੀ। ਸੰਗਰੂਰ : ਮੁੱਖ ਮੰਤਰੀ ਮਾਨ ਦੇ ਘਰ ਦੇ ਸਾਹਮਣੇ ਦਿੱਲੀ ਸਰਹੱਦ ਵਰਗਾ ਮਾਹੌਲ ਬਣਿਆ Sangrur Protest D5 Channel Punjabi ਇਸ ਦੇ ਨਾਲ ਹੀ ਐਸਐਸਪੀ ਨੇ ਲਾਪਰਵਾਹੀ ਦੇ ਦੋਸ਼ ਹੇਠ ਸਬ-ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਗਲੇਰੀ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਹਨ। ਪੁਲੀਸ ਅਧਿਕਾਰੀਆਂ ਅਨੁਸਾਰ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਰ ਪੁਲਿਸ ਹਿਰਾਸਤ ‘ਚੋਂ ਮੁਲਜ਼ਮਾਂ ਦਾ ਫਰਾਰ ਹੋਣਾ ਪੁਲਿਸ ਪ੍ਰਸ਼ਾਸਨ ‘ਤੇ ਕਈ ਸਵਾਲ ਖੜ੍ਹੇ ਕਰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
