ਚੰਡੀਗੜ੍ਹ/ਨਵੀਂ ਦਿੱਲੀ: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਇੰਜੀਨੀਅਰਿੰਗ ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ। ਪੰਜਾਬ ਇੰਜਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਪਤੀ ਸਮਾਰੋਹ ਦੇ ਨਾਲ-ਨਾਲ ਉਨ੍ਹਾਂ ਕਾਲਜ ਦੀ 52ਵੀਂ ਕਨਵੋਕੇਸ਼ਨ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਵੇਂ ਹੀ ਭਾਰਤ ਦੇ ਰਾਸ਼ਟਰਪਤੀ ਪੰਡਾਲ ਵਿੱਚ ਪੁੱਜੇ ਤਾਂ ਪੁਲਿਸ ਬੈਂਡ ਵੱਲੋਂ ਸੰਗੀਤਕ ਧੁਨਾਂ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮਿੰਟਾਂ ਵਿੱਚ ਇੱਕ ਨਵਾਂ ਮੁੱਦਾ ਉਠਿਆ, ਸਰਕਾਰ ਕੋਲ ਸਮਾਂ ਸੀ, ਨਹੀਂ ਤਾਂ ਹੱਲ ਨਹੀਂ ਹੋ ਸਕਦਾ ਸੀ…D5 Channel Punjabi ਇਸ ਮੌਕੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਹਰਿਆਣਾ ਦੇ ਰਾਜਪਾਲ ਨੇ ਵੀ ਸ਼ਿਰਕਤ ਕੀਤੀ। ਪੰਜਾਬ ਇੰਜਨੀਅਰਿੰਗ ਕਾਲਜ ਦੀ 52ਵੀਂ ਕਨਵੋਕੇਸ਼ਨ ਅਤੇ ਸ਼ਤਾਬਦੀ ਸਮਾਗਮ ਦੌਰਾਨ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਬੀ.ਟੈਕ ਵਿੱਚ 669, ਐਮ.ਟੈਕ ਵਿੱਚ 168 ਅਤੇ ਪੀਐਚਡੀ ਵਿੱਚ 34 ਸਮੇਤ ਕੁੱਲ 871 ਡਿਗਰੀਆਂ ਪ੍ਰਾਪਤ ਕੀਤੀਆਂ ਗਈਆਂ। ਇਸ ਦੌਰਾਨ ਭਾਰਤ ਦੇ ਰਾਸ਼ਟਰਪਤੀ ਨੇ ਵੱਖ-ਵੱਖ ਖੇਤਰਾਂ ਵਿੱਚ ਮੈਰਿਟ ਹਾਸਿਲ ਕਰਨ ਵਾਲੇ 14 ਵਿਦਿਆਰਥੀਆਂ ਨੂੰ ਵਿਸ਼ੇਸ਼ ਮੈਡਲ ਪ੍ਰਦਾਨ ਕਰਨ ਦੀ ਰਸਮ ਵੀ ਨਿਭਾਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।