ਦੇਖੋ ਕਿੰਨੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਵੀਜ਼ਾ ਮਿਲਿਆ – Punjabi News Portal


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ 266 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਕਰ ਲਏ ਹਨ।

ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਹੈ।ਮੀਡੀਆ ਰਿਪੋਰਟਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਭੇਜਿਆ ਗਿਆ ਸੀ।

ਇਨ੍ਹਾਂ ਵਿੱਚੋਂ 266 ਨੂੰ ਵੀਜ਼ੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਹਨ। ਸ੍ਰੀ ਰਾਮਦਾਸ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ 30 ਜੂਨ ਨੂੰ ਘਰ ਪਰਤੇਗਾ।




Leave a Reply

Your email address will not be published. Required fields are marked *