ਪਰਲਜ਼ ਗਰੁੱਪ ਦੇ ਮੁਖੀ ਨਿਰਮਲ ਸਿੰਘ ਭੰਗੂ ਦਾ ਅੱਜ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਜੇਲ ‘ਚ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਪਰਲਜ਼ ਗਰੁੱਪ ਦੇ ਭੰਗੂ ਨੂੰ ਕਰੋੜਾਂ ਦੀ ਧੋਖਾਧੜੀ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਜ਼ਿਆਦਾਤਰ ਸਮਾਂ ਹਸਪਤਾਲ ਵਿੱਚ ਦਾਖਲ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।